ਚੰਡੀਗੜ੍ਹ, 11 ਜੁਲਾਈ: ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵਨਿਯੁਕਤ ਮੁੱਖੀ ਸ਼੍ਰੀ ਸੁਰੇਸ਼ ਅਰੋੜਾ ਨੇ ਅੱਜ ਰੈਡਕਰਾਸ ਭਵਨ ਸੈਕਟਰ 16 ਵਿਖੇ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਅਰੋੜਾ ਤੋਂ ਇਲਾਵਾ ਅੱਜ ਸੂਚਨਾ ਕਮਿਸ਼ਨਰ ਸ਼੍ਰੀ ਅਸਿਤ ਜੌਲੀ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ।

ਇਥੇ ਇਹ ਦਸਣਯੋਗ ਹੈ ਕਿ ਗਵਰਨਰ ਪੰਜਾਬ ਸ਼੍ਰੀ ਵੀ. ਪੀ. ਸਿੰਘ ਬਦਨੋਰ ਨੇ ਬੁਧਵਾਰ ਨੂੰ  ਸ਼੍ਰੀ ਸੁਰੇਸ਼ ਅਰੋੜਾ ਅਤੇ ਸ਼੍ਰੀ ਅਸਿਤ ਜੌਲੀ ਨੂੰ ਸਹੁੰ ਚੁਕਾਈ ਗਈ ਸੀ।