ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਹਟਾਏ ਜਾਣ ਦੇ ਮਾਮਲੇ ‘ਚ ਨਵੀਂ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਨੇ ਇਸ ਕਦਮ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਪੁੱਜੇ ਹਨ। ਉਨ੍ਹਾਂ ਨੇ ਅਦਾਲਤ ‘ਚ ਪਟੀਸ਼ਨ ਦਾਖਲ ਕਰਕੇ ਆਪਣੀ ਜੈਡ ਪਲੱਸ ਸੁਰੱਖਿਆ ਵਾਪਸ ਲੈਣ ਦੇ ਸਰਕਾਰੀ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਮਜੀਠੀਆ ਦੀ ਸੁਰੱਖਿਆ ਵੱਪਸ ਲੈ ਲਈ ਸੀ, ਜਿਸ ਤੋਂ ਬਾਅਦ ਸਿਆਸੀ ਭੂਚਾਲ ਆ ਗਿਆ। ਹਾਲਾਂਕਿ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਕਿ ਇਹ ਫੈਸਲਾ ਸੁਰੱਖਿਆ ਰਿਵੀਊ ਕਮੇਟੀ ਦੀਆਂ ਸਿਫਾਰਿਸ਼ਾਂ ਅਧਾਰਤ ਹੈ ਅਤੇ ਮਜੀਠੀਆ ਨੂੰ ਅਜੇ ਵੀ ਲੋੜੀਂਦੀ ਸੁਰੱਖਿਆ ਮਿਲ ਰਹੀ ਹੈ।
ਇਸ ਤੋਂ ਇਲਾਵਾ, ਸੋਸ਼ਲ ਮੀਡੀਆ ‘ਤੇ ਇਕ ਵਾਇਰਲ ਗਰੁੱਪ ਵਿੱਚ ਮਿਲੀਆਂ ਜਾਨੋ ਮਾਰਨ ਦੀਆਂ ਧਮਕੀਆਂ ਤੋਂ ਬਾਅਦ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਮਾਮਲਾ ਸਾਂਝਾ ਕੀਤਾ ਤੇ ਆਪਣੀ ਜਾਨ ਨੂੰ ਖਤਰੇ ਤਹਿਤ ਹਾਈਕੋਰਟ ‘ਚ ਪਟੀਸ਼ਨ ਫਾਇਲ ਕੀਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਹਾਈਕੋਰਟ ਬੁੱਧਵਾਰ ਤੱਕ ਸੁਣਵਾਈ ਕਰ ਸਕਦਾ ਹੈ।