ਮੁੰਬਈ:ਮਰਹੂਮ ਬੌਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਨੇ ਸੋਸ਼ਲ ਮੀਡੀਆ ’ਤੇ ਨੋਟ ਸਾਂਝਾ ਕਰਦਿਆਂ ਲਿਖਿਆ ਹੈ ਕਿ ਉਸ ਨੂੰ ਇਹ ਮੰਨਣ ਵਿੱਚ ਲੰਮਾ ਸਮਾਂ ਲੱਗੇਗਾ ਕਿ ਉਸ ਦਾ ਭਰਾ ਸੁਸ਼ਾਂਤ ਸਿੰਘ ਰਾਜਪੂਤ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ। ਉਸ ਨੇ ਕਿਹਾ ਕਿ ਉਸ ਦਾ ਇਹ ਜ਼ਖ਼ਮ ਹੌਲੀ ਹੌਲੀ ਭਰ ਰਿਹਾ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸੁਸ਼ਾਂਤ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਇਨਸਾਫ਼ ਦਿਵਾਉਣ ’ਚ ਹੁਣ ਤੱਕ ਉਸ ਦਾ ਸਾਥ ਨਿਭਾਇਆ ਹੈ। ਉਸ ਨੇ ਅੱਗੇ ਲਿਖਿਆ, ‘ਮੈਂ ਬਹੁਤ ਦੁੱਖ ਝੱਲਿਆ ਹੈ ਅਤੇ ਹੁਣ ਵੀ ਝੱਲ ਰਹੀਂ ਹਾਂ, ਮੈਂ ਮਹਿਸੂਸ ਕੀਤਾ ਹੈ ਕਿ ਮੈਨੂੰ ਆਮ ਵਾਂਗ ਜ਼ਿੰਦਗੀ ਜਿਉਣੀ ਚਾਹੀਦੀ ਹੈ।