ਨਵੀਂ ਦਿੱਲੀ, 3 ਫਰਵਰੀ
ਸੁਪਰੀਮ ਕੋਰਟ ਨੇ ਅੱਜ ਉਸ ਜਨਹਿੱਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਵਿੱਚ ਸੀਬੀਆਈ ਨੂੰ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਚੀਫ਼ ਜਸਟਿਸ ਐੱਸਏ ਬੋਬਡੇ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਵੀ ਸੁਬਰਾਮਨੀਅਮ ਦੇ ਬੈਂਚ ਨੇ ਵਕੀਲ ਪੁਨੀਤ ਕੌਰ ਢਾਂਡਾ ਦੀ ਪਟੀਸ਼ਨ ਖਾਰਜ ਕਰ ਦਿੱਤੀ। ਬੈਂਚ ਨੇ ਕਿਹਾ, “ਅਸੀਂ ਇਸ ਨੂੰ ਨਹੀਂ ਦੇਖ ਰਹੇ ਤੁਸੀਂ ਹਾਈ ਕੋਰਟ ਜਾਓ। ”