ਰੋਪੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਬੀਤੇ ਦਿਨੀਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ ਨੂੰ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਚੀਮਾ ਨੇ ਪਖੰਡ ਦੱਸਿਆ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਖੁਦ ਹੀ ਸੂਬੇ ਦਾ ਮਾਹੌਲ ਖਰਾਬ ਕਰਦੀ ਹੈ ਅਤੇ ਖੁਦ ਹੀ ਕੇਂਦਰ ਤੋਂ ਪੰਜਾਬ ਦੀ ਸੁੱਰਖਿਆ ਲਈ ਫੋਰਸ ਮੰਗ ਰਹੀ ਹੈ।ਚੀਮਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਚਲਾਉਣ ‘ਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਇਸ ਲਈ ਅਕਾਲੀ ਦਲ ‘ਤੇ ਦੋਸ਼ ਲਗਾ ਕੇ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ। ਇਸ ਦੌਰਾਨ ਚੀਮਾ ਨੇ ਕਾਂਗਰਸ ‘ਤੇ 2020 ਰਿਫਰੈਂਡਮ ਦਾ ਸਮਰਥਨ ਕਰਨ ਦੇ ਵੀ ਦੋਸ਼ ਲਗਾਏ ਹਨ।