ਹਿਸਾਰ, 31 ਅਗਸਤ
ਭਾਰਤੀ ਜਨਤਾ ਪਾਰਟੀ ਦੀ ਨੇਤਾ ਸੋਨਾਲੀ ਫੋਗਾਟ ਦੀ ਕਥਿਤ ਹੱਤਿਆ ਦੇ ਮਾਮਲੇ ਦੀ ਜਾਂਚ ਲਈ ਗੋਆ ਪੁਲੀਸ ਦੀ ਟੀਮ ਅੱਜ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿਚ ਪਹੁੰਚੀ। ਟੀਮ ਪਹਿਲਾਂ ਇੱਥੇ ਸਦਰ ਥਾਣੇ ਗਈ ਅਤੇ ਬਾਅਦ ਵਿੱਚ ਮਾਮਲੇ ਨਾਲ ਸਬੰਧਤ ਸਬੂਤ ਇਕੱਠੇ ਕਰਨ ਲਈ ਫੋਗਾਟ ਦੇ ਫਾਰਮ ਹਾਊਸ ਵਿੱਚ ਜਾ ਸਕਦੀ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਪੁਲੀਸ ਡਾਇਰੈਕਟਰ ਜਨਰਲ ਨੂੰ ਮਾਮਲੇ ਦੀ ਜਾਂਚ ਬਾਰੇ ਗੁਪਤ ਰਿਪੋਰਟ ਸੌਂਪ ਦਿੱਤੇ ਹਨ। ਹਰਿਆਣਾ ਪੁਲੀਸ ਨੇ ਮੰਗਲਵਾਰ ਨੂੰ ਫੋਗਾਟ ਦੇ ਪਰਿਵਾਰਕ ਮੈਂਬਰਾਂ ਦੁਆਰਾ ਦਰਜ ਕਰਵਾਈ ਗਈ ਚੋਰੀ ਦੀ ਸ਼ਿਕਾਇਤ ਦੀ ਜਾਂਚ ਲਈ ਉਸ ਦੇ ਫਾਰਮ ਹਾਊਸ ਦਾ ਦੌਰਾ ਕੀਤਾ ਸੀ। ਉਸ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਫਾਰਮ ਹਾਊਸ ਵਿੱਚੋਂ ਲੈਪਟਾਪ, ਸੀਸੀਟੀਵੀ ਕੈਮਰਿਆਂ ਦਾ ਡਿਜੀਟਲ ਵੀਡੀਓ ਰਿਕਾਰਡਰ ਅਤੇ ਕੁਝ ਦਸਤਾਵੇਜ਼ ਚੋਰੀ ਹਨ।