ਚੰਡੀਗੜ੍ਹ, 5 ਜੁਲਾਈ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਨੇਤਾਵਾਂ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਨਾਲ ਲੰਬੀ ਮੁਲਾਕਾਤ ਤੋਂ ਕੁਝ ਦਿਨ ਬਾਅਦ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਚੰਡੀਗੜ੍ਹ ਤੋਂ ਨਵੀਂ ਦਿੱਲੀ ਪੁੱਜੇ। ਉਮੀਦ ਕੀਤੀ ਜਾ ਰਹੀ ਹੈ ਕਿ ਪਾਰਟੀ ਹਾਈ ਕਮਾਨ ਮੁੱਖ ਮੰਤਰੀ ਨਾਲ ਸਾਂਝਾ ਫਾਰਮੂਲਾ ਤਿਆਰ ਕਰੇਗੀ ਜਿਸ ਨਾਲ ਰਾਜ ਵਿੱਚ ਕਾਂਗਰਸ ਵਿਚਲੀ ਧੜੇਬੰਦੀ ਖ਼ਤਮ ਹੋ ਸਕੇ।