ਅੰਮ੍ਰਿਤਸਰ, 25 ਜੂਨ

-ਅੰਮ੍ਰਿਤਸਰ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਵਿਉਂਤਬੰਦੀ ਕਰਨ ਵਾਸਤੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ. ਕੇ. ਤਲਵਾੜਸੈਕਟਰੀ ਸਿਹਤ ਸ੍ਰੀ ਡੀ. ਕੇ. ਤਿਵਾੜੀ ਅਤੇ ਜਿਲਾ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿਲਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲਪ੍ਰਿੰਸੀਪਲ ਸੁਜਾਤਾ ਸ਼ਰਮਾਸਿਵਲ ਸਰਜਨ ਡਾ. ਜੁਗਲ ਕਿਸ਼ੋਰ ਵੀ ਹਾਜ਼ਰ ਸਨ। ਇਸ ਮੌਕੇ ਫੈਸਲਾ ਲਿਆ ਗਿਆ ਕਿ ਗੁਰੂ ਨਾਨਕ ਮੈਡੀਕਲ ਕਾਲਜ ਅਤੇ ਹਸਪਤਾਲ ਅੰਮ੍ਰਿਤਸਰ ਹਰੇਕ ਵਿਅਕਤੀ ਦੀ ਕੋਵਿਡ ਰਿਪੋਰਟ 24 ਘੰਟਿਆਂ ਵਿਚ ਦੇਵੇਜਿਸ ਨਾਲ ਸ਼ੱਕੀ ਵਿਅਕਤੀਆਂ ਨੂੰ ਮਾਨਸਿਕ ਤਨਾਅ ਤੋਂ ਮੁਕਤੀ ਮਿਲ ਸਕੇਗੀ ਅਤੇ ਪਾਜ਼ੀਟਵ ਆਏ ਮਰੀਜ਼ ਦਾ ਇਲਾਜ ਸ਼ੁਰੂ ਕਰਕੇ ਉਸਦੇ ਸੰਪਰਕ ਚੇਨ ਨੂੰ ਤੋੜਿਆ ਜਾ ਸਕੇਗਾ। ਸ੍ਰੀ ਸੋਨੀ ਨੇ ਕਿਹਾ ਕਿ ਅਸੀਂ ਕੋਵਿਡ-19 ਉਤੇ ਜਿਤ ਪ੍ਰਾਪਤ ਕਰਨੀ ਹੈ ਅਤੇ ਇਸ ਲਈ ਅਸੀਂ ਕੋਰੋਨਾ ਨੂੰ ਫੈਲਣ ਤੋਂ ਰੋਕਣ ਦੇ ਨਾਲ-ਨਾਲ ਇਸਦੇ ਇਲਾਜ ਵੱਲ ਵੀ ਪੂਰਾ ਧਿਆਨ ਦੇ ਰਹੇ ਹਾਂ।

            ਸ੍ਰੀ ਸੋਨੀ ਨੇ ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਵਿਚ ਕਰੀਬ 2.40 ਲੱਖ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨਜਿਸ ਵਿਚੋਂ 4 ਕੁ ਹਜ਼ਾਰ ਵਿਅਕਤੀ ਪਾਜ਼ਿਟਵ ਆਏ ਹਨ। ਉਨਾਂ ਕਿਹਾ ਕਿ ਸਾਡੇ ਕੋਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਰ ਤਰਾਂ ਦੇ ਪ੍ਰਬੰਧ ਮੌਜੂਦ ਹਨ ਅਤੇ ਸਰਕਾਰ ਮਹਿੰਗੇ ਤੋਂ ਮਹਿੰਗੇ ਇਲਾਜ ਪ੍ਰਣਾਲੀ ਦੀ ਵਿਵਸਥਾ ਵੀ ਸਰਕਾਰੀ ਹਸਪਤਾਲਾਂ ਵਿਚ ਕਰ ਚੁੱਕੀ ਹੈ। ਇਸ ਤੋਂ ਇਲਾਵਾ ਪਲਾਜ਼ਮਾ ਨਾਲ ਪੀੜਤਾਂ ਦਾ ਇਲਾਜ ਵੀ ਸ਼ੁਰੂ ਕੀਤਾ ਜਾ ਚੁੱਕਾ ਹੈਜਿਸਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨਾਂ ਕੋਵਿਡ-19 ਤੋਂ ਠੀਕ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣਤਾਂ ਜੋ ਪੀੜਤ ਲੋਕਾਂ ਦੀ ਇਲਾਜ ਅਸਾਨੀ ਨਾਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਵੇਲੇ ਸਾਰੇ ਹਸਪਤਾਲਾਂ ਵਿਚ ਇਲਾਜ ਦੀ ਕਮਾਂਡ ਸੀਨੀਅਰ ਡਾਕਟਰਾਂ ਹੱਥ ਹੈ ਅਤੇ ਉਹ ਸਟੇਟ ਪੱਧਰ ਉਤੇ ਬਣਾਏ ਗਏ ਗਰੁੱਪਾਂ ਵਿਚੋਂ ਵੀ ਲੋੜ ਵੇਲੇ ਸਲਾਹ-ਮਸ਼ਵਰਾ ਕਰਕੇ ਮਰੀਜ਼ਾਂ ਦੀ ਸਿਹਤ-ਸੰਭਾਲ ਵਿਚ ਲੱਗੇ ਹਨ।

        ਇਸ ਮੌਕੇ ਇਕ ਪ੍ਰਸ਼ਨ ਦੇ ਉਤਰ ਵਿਚ ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰ ਵੱਲੋਂ ਕੋਵਿਡ ਸੰਕਟ ਵਿਚ ਲਗਾਤਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਇਜਾਫ਼ਾ ਕਰਕੇ ਲੋਕਾਂ ਉਤੇ ਵਾਧੂ ਵਿੱਤੀ ਬੋਝ ਪਾਇਆ ਜਾ ਰਿਹਾ ਹੈਜੋ ਕਿ ਨਿੰਦਣਯੋਗ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸੋਮਵਾਰ ਨੂੰ ਰੋਸ ਪ੍ਰਦਰਸ਼ਨ ਕਰੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਉਤੇ ਅਮਲ ਕਰਨ।