ਚੰਡੀਗੜ੍ਹ, 7 ਜਨਵਰੀ

ਅਦਾਕਾਰ ਸੋਨੂ ਸੂਦ ਨੇ ਪੰਜਾਬ ਦੇ ਸੂਬਾਈ ‘ਆਈਕਨ’ (icon) ਵਜੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੇ ਸਾਲ ਮਨੁੱਖਤਾ ਦੀ ਭਲਾਈ ਲਈ ਕਈ ਕੰਮ ਕੀਤੇ ਸਨ ਜਿਸ ਮਗਰੋਂ ਉਨ੍ਹਾਂ ਨੂੰ ਪੰਜਾਬ ਆਈਕਨ ਬਣਾਇਆ ਗਿਆ ਸੀ। ਸੋਨੂੰ ਸੂਦ ਨੇ ਕਿਹਾ ਕਿ ਉਸ ਦੀ ਭੈਣ ਮਾਲਵਿਕਾ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਹਨ ਜਿਸ ਕਾਰਨ ਉਹ ਪੰਜਾਬ ਆਈਕਨ ਦੇ ਅਹੁਦੇ ਨੂੰ ਛੱਡ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਚੋਣ ਕਮਿਸ਼ਨ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਹੀ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।