ਕੋਲਕਾਤਾ, 5 ਜਨਵਰੀ
ਬੀਸੀਸੀਆਈ ਪ੍ਰਧਾਨ ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਹਾਲਤ ਸਥਿਰ ਹੈ ਅਤੇ ਮੈਡੀਕਲ ਬੋਰਡ ਮੀਟਿੰਗ ਕਰਕੇ ਉਨ੍ਹਾਂ ਦੇ ਅਗਲੇਰੇ ਇਲਾਜ ਬਾਰੇ ਫ਼ੈਸਲਾ ਲਵੇਗਾ। ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਹਸਪਤਾਲ ਵੱਲੋਂ ਦਿੱਤੀ ਗਈ ਜਾਣਕਾਰੀ ’ਚ ਦੱਸਿਆ ਗਿਆ ਹੈ ਕਿ ਸੌਰਵ ਗਾਂਗੁਲੀ ਰਾਤ ਨੂੰ ਆਰਾਮ ਨਾਲ ਸੁੱਤੇ ਤੇ ਇਸ ਸਮੇਂ ਉਨ੍ਹਾਂ ਦੀ ਸਿਹਤ ਠੀਕ ਹੈ। ਅੱਜ ਇਕੋਕਾਰਡੀਓਗ੍ਰਾਫੀ ਤੋਂ ਬਾਅਦ ਪਤਾ ਲੱਗੇਗਾ ਕਿ ਉਨ੍ਹਾਂ ਦਾ ਦਿਲ ਕਿਸ ਤਰ੍ਹਾਂ ਕੰਮ ਕਰ ਰਿਹਾ ਹੈ। ਡਾਕਟਰ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।