ਸ੍ਰੀਨਗਰ, 25 ਜਨਵਰੀ

ਇਥੇ ਗਣਤੰਤਰ ਦਿਵਸ ਸਮਾਗਮ ਤੋਂ ਪਹਿਲਾਂ ਮੰਗਲਵਾਰ ਨੂੰ ਦਹਿਸ਼ਤਗਰਦਾਂ ਨੇ ਇਲਾਕੇ ਦੀ ਭੀੜ ਭਾੜ ਵਾਲੀ ਹਰੀ ਸਿੰਘ ਹਾਈ ਸਟ੍ਰੀਟ ਵਿੱਚ ਸੁਰੱਖਿਆ ਬਲਾਂ ’ਤੇ ਗ੍ਰਨੇਡ ਸੁੱਟਿਆ, ਜਿਸ ਵਿੱਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਅਨੁਸਾਰ ਇਹ ਹਮਲਾ ਸ਼ਾਮ 3.30 ਵਜੇ ਦੇ ਕਰੀਬ ਹੋਇਆ। ਜ਼ਖਮੀਆਂ ਵਿੱਚ ਇਕ ਪੁਲੀਸ ਮੁਲਾਜ਼ਮ ਅਤੇ ਦੋ ਔਰਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦਿਆਂ ਗ੍ਰਨੇਡ ਸੁੱਟਿਆ ਜੋ ਸੜਕ ਕਿਨਾਰੇ ਫਟ ਗਿਆ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦਹਿਸ਼ਤਗਰਦਾਂ ਦੀ ਭਾਲ ਆਰੰਭ ਦਿੱਤੀ ਹੈ।