ਕੋਲੰਬੋ, 15 ਜੁਲਾਈ

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਖ਼ਰਕਾਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ। ਇਸ ਦੌਰਾਨ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਗੋਟਾਬਾਯਾ ਰਾਜਪਕਸ਼ੇ ਦੇ ਉੱਤਰਾਧਿਕਾਰੀ ਦੀ ਚੋਣ ਹੋਣ ਤੱਕ ਅੱਜ ਅੰਤ੍ਰਿਮ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ।ਦੀਵਾਲੀਆ ਦੇਸ਼ ਦੀ ਅਰਥਵਿਵਸਥਾ ਨੂੰ ਨਾ ਸੰਭਾਲਣ ਲਈ ਆਪਣੇ ਅਤੇ ਆਪਣੇ ਪਰਿਵਾਰ ਵਿਰੁੱਧ ਵੱਧ ਰਹੇ ਜਨਤਕ ਰੋਸ ਕਾਰਨ ਰਾਜਪਕਸ਼ੇ ਨੇ ਦੇਸ਼ ਛੱਡਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ।