ਸ੍ਰੀ ਆਨੰਦਪੁਰ ਸਾਹਿਬ, 8 ਦਸੰਬਰ

ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਵਿੱਤ ਮੰਤਰੀ  ਮਨਪ੍ਰੀਤ ਬਾਦਲ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵੀ ਸਨ।