ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਨੂੰ ਭਵਿਆ ਅੰਦਾਜ਼ ਵਿੱਚ ਮਨਾਇਆ ਜਾਵੇਗਾ। ਇਸ ਵਿਸ਼ਾਲ ਪ੍ਰੋਗਰਾਮ ਵਿੱਚ ਦੇਸ਼ ਦੀ ਰਾਸ਼ਟਰਪਤੀ ਦਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਸੱਦਾ ਦੇਣ ਲਈ ਤਿਆਰੀਆਂ ਜਾਰੀ ਹਨ।
ਮੁੱਖ ਮੰਤਰੀ ਭਗਵੰਤ ਮਾਨ ਖੁਦ ਦਿੱਲੀ ਜਾ ਕੇ ਉਨ੍ਹਾਂ ਨੂੰ ਸੱਦਾ ਪੱਤਰ ਸੌਂਪਣਗੇ। ਨਾਲ ਹੀ, ਗੁਆਂਢੀ ਸੂਬਾ ਹਰਿਆਣਾ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਇਸ ਸਮਾਗਮ ਵਿੱਚ ਬੁਲਾਇਆ ਜਾਵੇਗਾ। ਉਨ੍ਹਾਂ ਨੂੰ ਸੱਦਾ ਦੇਣ ਲਈ ਵੱਖ-ਵੱਖ ਮੰਤਰੀਆਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ ਅਤੇ ਹਰੇਕ ਮੰਤਰੀ ਦੀ ਡਿਊਟੀ ਤੈਅ ਕਰ ਦਿੱਤੀ ਗਈ ਹੈ।
ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸ਼ਾਮਲ ਕਰਨ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾਣਗੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਬੰਗਾਲ, ਅਸਾਮ ਅਤੇ ਓਡੀਸ਼ਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਜਾਣਗੇ। ਅਮਨ ਅਰੋੜਾ ਅਤੇ ਤਰੁਣ ਪ੍ਰੀਤ ਸੌਂਢ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਵਿੱਚ ਜਾਣਗੇ। ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡਿਆਂ ਛੱਤੀਸਗੜ੍ਹ ਅਤੇ ਝਾੜਖੰਡ ਰਵਾਨਾ ਹੋਣਗੇ। ਮੰਤਰੀ ਹਰਭਜਨ ਸਿੰਘ ਈਟੋ ਅਤੇ ਬਰਿੰਦਰ ਕੁਮਾਰ ਗੋਇਲ ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਪੁਦੂਚੇਰੀ ਜਾਣਗੇ। ਇਸੇ ਤਰ੍ਹਾਂ, ਹਰਜੋਤ ਸਿੰਘ ਬੈਂਸ ਅਤੇ ਸੈਲਾਨੀ ਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਸੱਦਾ ਪਹੁੰਚਾਉਣਗੇ। ਪੂਰੇ ਸਮਾਗਮ ਦਾ ਡਰਾਫਟ ਤਿਆਰ ਹੋ ਚੁੱਕਾ ਹੈ।
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰਬ 24 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਜਿਸਦੇ ਚੱਲਦੇ ਇਹ ਸਾਰੀ ਰੂਪਰੇਖਾ ਤਿਆਰ ਕੀਤੀ ਗਈ ਹੈ।