ਫਰੀਦਕੋਟ , 25 ਅਪ੍ਰੈਲ- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਪਹਿਲਕਦਮੀ ਅਤੇ ਵਿਸ਼ੇਸ਼ ਯਤਨਾ ਸਦਕਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਪਿਛਲੇ ਇੱਕ ਮਹੀਨੇ ਤੋਂ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਅੱਜ ਬਠਿੰਡਾ ਤੋਂ 80 ਬੱਸਾਂ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਰਵਾਨਾ ਕੀਤਾ ਗਿਆ ,ਜਿਨ੍ਹਾ ਵਿੱਚ ਦੋ ਬੱਸਾਂ ਪੀਆਰਟੀਸੀ ਡਿੱਪੂ ਫ਼ਰੀਦਕੋਟ ਵੱਲੋਂ ਵੀ ਭੇਜੀਆਂ ਗਈਆਂ ਹਨ ਕਿਉਂਕਿ ਇਨ੍ਹਾਂ ਸ਼ਰਧਾਲੂਆਂ ਵਿੱਚ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਕਾਫ਼ੀ ਸ਼ਰਧਾਲੂ ਹਨ। ਇਹ ਜਾਣਕਾਰੀ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋ ਨੇ ਦਿੱਤੀ ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਪਹਿਲਕਦਮੀ ਅਤੇ ਯਤਨਾਂ ਸਦਕਾ ਵਾਪਸ ਆ ਰਹੇ ਇਨ੍ਹਾਂ ਸ਼ਰਧਾਲੂਆਂ ਦੇ ਕਿਰਾਏ ਅਤੇ ਖਾਣ ਪੀਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਹ ਬੱਸਾਂ ਤਖਤ ਸ੍ਰੀ ਹਜ਼ੂਰ ਸਾਹਿਬ ਗਏ ਸ਼ਰਧਾਲੂਆਂ ਨੂੰ ਵਾਪਸ ਲਿਆਉਣਗੀਆਂ ।
ਜ਼ਿਕਰਯੋਗ ਹੈ ਕਿ ਲਾਕ ਡਾਉਨ ਅਤੇ ਕਰਫ਼ਿਊ ਦੇ ਚੱਲਦਿਆਂ ਨੰਦੇੜ ਵਿਖੇ ਫਸੇ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਸ ਲਿਆਉਣਾ ਬਹੁਤ ਚੁਣੌਤੀ ਭਰਪੂਰ ਕੰਮ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਵਿਸ਼ੇਸ਼ ਸੰਪਰਕ ਕਾਇਮ ਕਰਕੇ ਇਨ੍ਹਾਂ ਕਰੀਬ 3200 ਯਾਤਰੀਆਂ ਨੂੰ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੰਜਾਬ ਤੋਂ ਅੱਸੀ ਦੇ ਕਰੀਬ ਬੱਸਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਰਵਾਨਾ ਕੀਤੀਆਂ ਗਈਆਂ ਹਨ।ਇਨ੍ਹਾਂ ਬੱਸਾਂ ਵਿਚ ਯਾਤਰੀਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਮਾਸਿਕ ,ਸੈਨੇਟਾਈਜਰ, ਦਵਾਈਆਂ ਅਤੇ ਖਾਣ ਪੀਣ ਦਾ ਸਮਾਨ ਆਦਿ ਵੀ ਨਾਲ ਭੇਜਿਆ ਗਿਆ ਹੈ।
ਉਨ੍ਹਾ ਮੁੱਖ ਮੰਤਰੀ ਜੀ ਦੇ ਇਸ ਉਪਰਾਲੇ ਲਈ ਉਨ੍ਹਾ ਦਾ ਧੰਨਵਾਦ ਕੀਤਾ।