ਸੰਗਰੂਰ, 24 ਮਾਰਚ
ਪੰਜਾਬ ਦੇ ਨਵੇਂ ਬਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅਪਣੀ ਪਲੇਠੀ ਪ੍ਰੈਸ ਮੀਟਿੰਗ ਦੌਰਾਨ ਕਿਹਾ ਹੈ ਕਿ ਕਣਕ ਦੀ ਖਰੀਦ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਹ ਰੈਸਟ ਹਾਊਸ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਪੂਰੇ ਕਰੇਗੀ ਅਤੇ ਲੋਕਾਂ ਉਪਰ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਾਲਤੂ ਖਰਚੇ ਘਟਾਏਗੀ ਅਤੇ ਲੋਕ ਹਿੱਤ ਵਿੱਚ ਫੈਸਲੇ ਲਏ ਜਾਣਗੇ। ਇਸ ਮੌਕੇ ਵਿੱਤ ਮੰਤਰੀ ਨੂੰ ਸੰਗਰੂਰ ਪੁਲੀਸ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।