ਚੰਡੀਗੜ੍ਹ, 20 ਫਰਵਰੀ

ਕਾਂਗਰਸ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਸੰਦੀਪ ਸਿੰਘ ਮੰਤਰੀ ਵਜੋਂ ਬਰਕਰਾਰ ਰੱਖਣ ਦੇ ਵਿਰੋਧ ‘ਚ ਵਾਕਆਊਟ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸੰਦੀਪ ਸਿੰਘ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਨਹੀਂ ਮੰਗਿਆ ਜਾਵੇਗਾ। ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਜਦੋਂ ਤੱਕ ਜਾਂਚ ਜਾਰੀ ਹੈ, ਉਹ ਸੰਦੀਪ ਸਿੰਘ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ। ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ।