ਨਵੀਂ ਦਿੱਲੀ, 27 ਅਗਸਤ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ 25 ਸਤੰਬਰ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਐੱਸਕੇਐੱਮ ਨੇ ਕਿਹਾ ਕਿ ਬੰਦ ਦੇ ਸੱਦੇ ਦਾ ਉਦੇਸ਼ ਪਿਛਲੇ ਸਾਲ ਨਵੰਬਰ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ​​ਅਤੇ ਵਿਆਪਕ ਬਣਾਉਣਾ ਹੈ। ਦਿੱਲੀ ਦੇ ਸਿੰਘੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ ਉਹ 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦੇ ਰਹੇ ਹਨ।