ਨਵੀਂ ਦਿੱਲੀ, 27 ਨਵੰਬਰ
ਇਥੇ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ 29 ਨਵੰਬਰ (ਸੋਮਵਾਰ) ਨੂੰ ਸੰਸਦ ਵੱਲ ਟਰੈਕਟਰ ਮਾਰਚ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੋਰਚੇ ਦੀ ਅਗਲੀ ਬੈਠਕ 4 ਦਸੰਬਰ ਨੂੰ ਹੋਵੇਗੀ। ਅੱਜ ਮੋਰਚੇ ਦੀ ਬੈਠਕ ਸੰਘਰਸ਼ ਦੀ ਅਗਲੀ ਰਣਨੀਤੀ ’ਤੇ ਚਰਚਾ ਕਰਨ ਲਈ ਸੱਦੀ ਗਈ ਸੀ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਕਿਸਾਨੀ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਬਾਰਡਰਾਂ ’ਤੇ ਡਟੇ ਰਹਿਣਗੇ ਕਿਉਂਕਿ ਐੱਮਐੱਸਪੀ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਬਾਕੀ ਹਨ।