ਨਵੀਂ ਦਿੱਲੀ, 3 ਫਰਵਰੀ
ਸੰਯੁਕਤ ਕਿਸਾਨ ਮੋਰਚਾ ਨੇ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਅੱਜ ਇਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਤੋਂ ਬਾਅਦ ਪਰਚੇ ਵੰਡੇ ਗਏ। ਇਨ੍ਹਾਂ ਵਿੱਚ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ। ਨੇਤਾਵਾਂ ਨੇ ਕਿਹਾ ਕਿ ਕਿਸਾਨ ਇਕ ਸਾਲ ਤੋਂ ਵੱਧ ਸਮੇਂ ਲਈ ਆਪਣੀਆਂ ਮੰਗਾਂ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹੇ ਤੇ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ। ਇਸ ਦੇ ਬਾਵਜੂਦ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਇਹ ਪਰਚਾ ਰਾਕੇਸ਼ ਟਿਕੈਤ, ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ, ਯੁੱਧਵੀਰ ਸਿੰਘ ਤੇ ਯੋਗਿੰਦਰ ਯਾਦਵ ਵਲੋ ਜਾਰੀ ਕੀਤਾ ਗਿਆ।