ਸੰਯੁਕਤ ਰਾਸ਼ਟਰ, 1 ਅਕਤੂਬਰ

ਸੰਯੁਕਤ ਰਾਸ਼ਟਰ ਵਿੱਚ ਪਹਿਲੀ ਵਾਰ ਮਹਾਤਮਾ ਗਾਂਧੀ ਦਾ ਵਿਸ਼ੇਸ਼ ਆਦਮਕੱਦ ਦਾ ਹੋਲੋਗ੍ਰਾਮ ਪੇਸ਼ ਕੀਤਾ ਗਿਆ ਅਤੇ ਵਿਸ਼ਵ ਸੰਸਥਾ ਵਿੱਚ ਸਿੱਖਿਆ ਬਾਰੇ ਉਨ੍ਹਾਂ ਦਾ ਸੰਦੇਸ਼ ਸਾਂਝਾ ਕੀਤਾ ਗਿਆ। ਸੰਯੁਕਤ ਰਾਸ਼ਟਰ ‘ਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ ਗਿਆ। ਭਾਰਤ ਦੇ ਸਥਾਈ ਮਿਸ਼ਨ ਅਤੇ ਯੂਨੈਸਕੋ ਮਹਾਤਮਾ ਗਾਂਧੀ ਇੰਸਟੀਚਿਊਟ ਫਾਰ ਪੀਸ ਐਂਡ ਸਸਟੇਨੇਬਲ ਡਿਵੈਲਪਮੈਂਟ ਐਜੂਕੇਸ਼ਨ (ਐੱਮਜੀਆਈਈਪੀ) ਨੇ ਇੱਥੇ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਚਰਚਾ ਦੌਰਾਨ ਮਹਾਤਮਾ ਗਾਂਧੀ ਦਾ ਵਿਸ਼ੇਸ਼ ਆਦਮਕੱਦ ਹੋਲੋਗ੍ਰਾਮ ਪੇਸ਼ ਕੀਤਾ।