ਨਵੀਂ ਦਿੱਲੀ, 26 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਜਿਵੇਂ-ਜਿਵੇਂ ਦੇਸ਼ ਆਪਣੀ ਆਜ਼ਾਦੀ ਦੀ ਸ਼ਤਾਬਦੀ ਵੱਲ ਵਧ ਰਿਹਾ ਹੈ, ਉਸ ਹੋਰ ਉਚਾਈ ’ਤੇ ਲਿਜਾਣ ਲਈ ਮੌਲਕਿ ਫਰ਼ਜ਼ਾਂ ਦਾ ਪਾਲਣ ਕਾਰਨਾਂ ਉਨ੍ਹਾਂ ਦੀ ਤਰਜੀਹ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਵਿੱਚ ਸੰਵਿਧਾਨ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਪੂਰੀ ਦੁਨੀਆ ਭਾਰਤ ਵੱਲ ਦੇਖ ਰਹੀ ਹੈ, ਜੋ ਤੇਜ਼ੀ ਨਾਲ ਵਿਕਾਸ ਅਤੇ ਆਰਥਿਕ ਵਿਕਾਸ ਕਰ ਰਿਹਾ ਹੈ।