ਨਵੀਂ ਦਿੱਲੀ, 2 ਦਸੰਬਰ

7 ਦਸੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਉਠਾਏ ਜਾਣ ਵਾਲੇ ਮਾਮਲਿਆਂ ਅਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਸ਼ਨਿਚਰਵਾਰ ਨੂੰ ਬੈਠਕ ਕਰਨਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਹੇਠਲੇ ਸਦਨ ‘ਚ ਚੀਫ ਵ੍ਹਿਪ ਕੇਕੇ ਸੁਰੇਸ਼, ਰਾਜ ਸਭਾ ‘ਚ ਪਾਰਟੀ ਦੇ ਚੀਫ਼ ਵ੍ਹਿਪ ਜੈਰਾਮ ਰਮੇਸ਼ ਅਤੇ ਕੁਝ ਹੋਰ ਸੀਨੀਅਰ ਆਗੂ ਸ਼ਾਮਲ ਇਸ ਵਿੱਚ ਸ਼ਾਮਲ ਹੋਣਗੇ। ਇਹ ਬੈਠਕ ਸ਼ਨਿਚਰਵਾਰ ਸ਼ਾਮ ਨੂੰ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਵੇਗੀ।