ਨਵੀਂ ਦਿੱਲੀ, 30 ਨਵੰਬਰ

ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਨੇ ਰਾਜ ਸਭਾ ‘ਚ ਹੰਗਾਮਾ ਕੀਤਾ ਅਤੇ ਫਿਰ ਵਿਰੋਧੀ ਪਾਰਟੀਆਂ ਦੇ 12 ਮੈਂਬਰਾਂ ਨੂੰ ਮੁਅੱਤਲ ਕਰਨ ਦੀ ਪ੍ਰਕਿਰਿਆ ‘ਤੇ ਸਵਾਲ ਚੁੱਕਦੇ ਹੋਏ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਸਿਫ਼ਰ ਕਾਲ ਦੌਰਾਨ ਮੈਂਬਰਾਂ ਦੀ ਮੁਅੱਤਲੀ ਦਾ ਮੁੱਦਾ ਉਠਾਉਂਦੇ ਹੋਏ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ 12 ਮੈਂਬਰਾਂ ਨੂੰ ਮੁਅੱਤਲ ਕਰਨ ਦੀ ਪ੍ਰਕਿਰਿਆ ਵਿਚ ਨਿਯਮਾਂ ਅਤੇ ਰਵਾਇਤਾਂ ਦੀ ਉਲੰਘਣਾ ਕੀਤੀ ਗਈ ਹੈ। ਬਾਅਦ ਦੁਪਹਿਰ ਸਦਨ ਦੀ ਕਾਰਵਾਈ ਬਾਕੀ ਦਿਨ ਲਈ ਉਠਾਅ ਦਿੱਤੀ।