ਅਮਲੋਹ, 5 ਜੁਲਾਈ
ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਹਲਕਾ ਅਮਲੋਹ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦੇ ਹੋਏ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਕੋਟੇ ਵਿਚੋ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਿਸ ਦੀ ਕੜੀ ਅਧੀਨ ਪਿੰਡ ਮਰਾਰੜੂ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਸਖਤ ਅਾਲੋਚਨਾ ਕਰਦੇ ਹੋਏ ਕਿਹਾ ਕਿ ਇਸ ਸਰਕਾਰ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁਝ ਨਹੀਂ ਕੀਤਾ ਸਗੋ ਪਿਛਲੀ ਕਾਂਗਰਸ ਸਰਕਾਰ ਸਮੇਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਰਾਸ਼ੀ ਵੀ ਇਸ ਸਰਕਾਰ ਨੇ ਵਾਪਸ ਲੈ ਲਈ। ਉਨ੍ਹਾਂ ਕਿਹਾ ਕਿ ਲੋਕ ਆਪ ਸਰਕਾਰ ਨੂੰ ਲਿਆ ਕੇ ਦੁਖੀ ਹਨ ਕਿਉਂਕਿ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਇਨ੍ਹਾਂ ਪੂਰਾ ਨਹੀਂ ਕੀਤਾ। ਡਾ. ਅਮਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਕੇਦਰ ਸਰਕਾਰ ਨੇ ਦੇਸ ਦਾ ਜੋਂ ਨੁਕਸਾਨ ਕੀਤਾ ਕੋਈ ਨਹੀਂ ਕਰ ਸਕਦਾ, ਇਸ ਲਈ ਇਸ ਨੂੰ ਸਬਕ ਸਿਖਾਉਣ ਲਈ ਕਾਂਗਰਸ ਪਾਰਟੀ ਦਾ ਡੱਟ ਕੇ ਸਾਥ ਦਿਤਾ ਜਾਵੇ। ਇਸ ਮੌਕੇ ਸਾਬਕਾ ਸਰਪੰਚ ਬਲਜੀਤ ਸਿੰਘ ਨੇ ਪੰਚਾਇਤ ਵਲੋਂ ਉਨ੍ਹਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਪਿੰਡ ਦੀਆਂ ਮੁਸਕਲਾਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਸੁਭਾਸ਼ ਸਾਹੀ ਅਤੇ ਦਫ਼ਤਰ ਸਕੱਤਰ ਮਨਿੰਦਰ ਸਿੰਘ ਮਿੰਟਾ ਆਦਿ ਮੌਜੂਦ ਸਨ।