ਤਰਨਤਾਰਨ, 10 ਦਸੰਬਰ
ਸਰਹਾਲੀ ਥਾਣੇ ’ਤੇ ਹਮਲੇ ਦੀ ਸਿੱਖਸ ਫਾਰ ਜਸਟਿਸ ਨੇ ਜ਼ਿੰਮੇਵਾਰੀ ਲਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਥੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਏਪੀਏ ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਹਮਲੇ ਸਬੰਧੀ ਐੱਸਐੱਫਜੇ ਦੇ ਦਾਅਵੇ ਦੀ ਜਾਂਚ ਕੀਤੀ ਜਾ ਰਹੀ ਹੈ।