ਅੰਮ੍ਰਿਤਸਰ, 29 ਨਵੰਬਰ

ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੁਣਿਆ ਗਿਆ ਹੈ। ਉਹ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸਨ। ਇਸ ਸਬੰਧੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 122 ਵੋਟਾਂ ਮਿਲੀਆਂ ਜਦੋਂ ਕਿ ਉਨ੍ਹਾਂ ਦੇ ਵਿਰੋਧ ਵਿਚ ਖੜ੍ਹੇ ਵਿਰੋਧੀ ਧਿਰ ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ ਸਿਰਫ 19 ਵੋਟਾਂ ਮਿਲੀਆਂ ਤੇਇਕ ਵੋਟ ਰੱਦ ਹੋ ਗਈ। ਸੀਨੀਅਰ ਮੀਤ ਪ੍ਰਧਾਨ ਰਘੁਬੀਰ ਸਿੰਘ ਵਿਰਕ ਅਤੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਚੁਣਿਆ ਗਿਆ, ਜਨਰਲ ਸਕੱਤਰ ਦੇ ਅਹੁਦੇ ਲਈ ਕਰਨੈਲ ਸਿੰਘ ਪੰਜੋਲੀ ਜੇਤੂ ਰਹੇ। ਇਸ ਦੌਰਾਨ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਧੰਨਵਾਦ ਕੀਤਾ ਗਿਆ ਅਤੇ ਗ਼ਲਤੀਆਂ ਦੀ ਖਿਮਾ ਯਾਚਨਾ ਕੀਤੀ ਗਈ।