ਚੰਡੀਗੜ੍ਹ, 18 ਸਤੰਬਰ

ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਨੂੰ ਸ਼੍ਰੋਮਣੀ ਅਕਾਲੀ ਦਲ ਸਿਆਸੀ ਫੈਸਲਾ ਕਰਾਰ ਦਿੱਤਾ ਅਤੇ ਕਿਹਾ ਕਿ ਅਕਾਲੀ ਦਲ ਹਾਲੇ ਵੀ ਐੱਨਡੀਏ ਦਾ ਹਿੱਸਾ ਹੈ। ਸ੍ਰੀ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਬਿੱਲ ਕਿਸਾਨੀ ਦੇ ਹਿੱਤ ਵਿੱਚ ਹਨ।