ਝੱਜਰ, 2 ਜਨਵਰੀ
ਖਾਪ ਪੰਚਾਇਤਾਂ ਨੇ ਅੱਜ ਕਿਹਾ ਹੈ ਕਿ ਮਹਿਲਾ ਕੋਚ ਨਾਲ ਛੇੜਛਾੜ ਮਾਮਲੇ ਵਿਚ ਜੇ ਹਰਿਆਣਾ ਸਰਕਾਰ ਨੇ ਸੰਦੀਪ ਸਿੰਘ ਨੂੰ ਵਜ਼ਾਰਤ ਵਿਚੋਂ ਨਾ ਕੱਢਿਆ ਤਾਂ ਉਨ੍ਹਾਂ ਵਲੋਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਥੇ 12 ਖਾਪ ਪੰਚਾਇਤਾਂ ਦੇ ਮੋਹਤਬਰਾਂ ਨੇ ਅੱਜ ਮੀਟਿੰਗ ਕੀਤੀ ਤੇ ਸਰਕਾਰ ਤੋਂ ਇਸ ਮਾਮਲੇ ਵਿਚ ਜਲਦੀ ਨਿਆਂ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਨੂੰ ਜਲਦੀ ਵਜ਼ਾਰਤ ਵਿਚੋਂ ਕੱਢਿਆ ਜਾਵੇ ਨਹੀਂ ਤਾਂ ਉਹ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮਾਮਲੇ ਵਿਚ ਚੰਡੀਗੜ੍ਹ ਪੁਲੀਸ ਨੇ ਭਾਰਤ ਦੇ ਸਾਬਕਾ ਹਾਕੀ ਖਿਡਾਰੀ ਖ਼ਿਲਾਫ ਕੇਸ ਦਰਜ ਕੀਤਾ ਸੀ ਜਿਸ ਤੋਂ ਬਾਅਦ ਸੰਦੀਪ ਸਿੰਘ ਨੇ ਜਾਂਚ ਮੁਕੰਮਲ ਹੋਣ ਤਕ ਖੇਡ ਮੰਤਰੀ ਦੇ ਅਹੁਦੇ ਤੋਂ ਲਾਂਭੇ ਹੋਣ ਦਾ ਐਲਾਨ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਨ੍ਹਾਂ ਖ਼ਿਲਾਫ਼ ਦੋਸ਼ ਝੂਠੇ ਤੇ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਹਨ।