ਚੰਡੀਗੜ੍ਹ, 2 ਫਰਵਰੀ

ਹਰਿਆਣਾ ਦੇ ਇਕ ਅਧਿਕਾਰੀ ਨੇ ਅੱਜ ਚੰਡੀਗੜ੍ਹ ਸਿਵਲ ਸਕੱਤਰੇਤ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਜਿਸ ਨੂੰ ਪੁਲੀਸ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ। ਇਹ ਪਤਾ ਲੱਗਾ ਹੈ ਕਿ ਛਾਲ ਮਾਰਨ ਵਾਲਾ ਖੇਤੀਬਾੜੀ ਵਿਭਾਗ ਵਿਚ ਅਕਾਊਂਟ ਅਫਸਰ ਵਜੋਂ ਕਾਰਜਰਤ ਸੀ। ਉਸ ਨੂੰ ਸਰਕਾਰੀ ਹਸਪਤਾਲ ਸੈਕਟਰ 16 ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿਚ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਇਹ ਵੀ ਪਤਾ ਲੱਗਾ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਉਸ ਇਮਾਰਤ ਵਿਚ ਦਾਖਲ ਹੋ ਰਹੇ ਸਨ ਜਦੋਂ ਹਰਿਆਣਾ ਦੇ ਅਧਿਕਾਰੀ ਨੇ ਨੌਵੀਂ ਮੰਜ਼ਿਲ ਤੋਂ ਛਾਲ ਮਾਰੀ। ਡੀਐਸਪੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਇਸ ਮਾਮਲੇ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।