ਮਾਨਸਾ, 9 ਅਕਤੂਬਰ
ਹਰਿਆਣਾ ਦੇ ਸੰਘਰਸ਼ੀਲ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਭਰ ‘ਚ ਸੰਘਰਸ਼ੀ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਵੱਖ-ਵੱਖ ਥਾਵਾਂ ਉੱਪਰ ਚੱਕਾ ਜਾਮ ਕੀਤਾ। ਇਹ ਬੰਦ ਹਰਿਆਣਾ ਦੇ ਕਿਸਾਨਾਂ ਉੱਤੇ ਸਿਰਸਾ ‘ਚ ਭਾਜਪਾ ਸਰਕਾਰ ਦੀ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ਵਿਚ ਕੀਤਾ ਗਿਆ ਹੈ। ਜਥੇਬੰਦੀਆਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਮਾਨਸਾ ਜ਼ਿਲ੍ਹੇ ਵਿਚ ਇਹ ਜਾਮ ਲੁਧਿਆਣਾ- ਸਿਰਸਾ ਮੁੱਖ ਮਾਰਗ ‘ਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਸਾਹਮਣੇ ਲਾਇਆ ਗਿਆ ਹੈ,ਜਿਸ ਨਾਲ ਸਾਰੇ ਰੂਟਾਂ ਉਤੇ ਆਵਾਜਾਈ ਬੰਦ ਹੋ ਗਈ ਹੈ।