ਚੰਡੀਗੜ੍ਹ, 24 ਦਸੰਬਰ

ਹਰਿਆਣਾ ਸਰਕਾਰ ਨੇ ਸੂਬੇ ਵਿੱਚ ਕੋਵਿਡ-19 ਦੇ ਵਧਦੇ ਕੇਸਾਂ ਦੇ ਮੱਦੇਨਜ਼ਰ 25 ਦਸੰਬਰ ਤੋਂ 1 ਫਰਵਰੀ, 2022 ਤਕ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਸਰਕਾਰ ਨੇ ਅੱਜ ਮੀਟਿੰਗ ਕੀਤੀ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤੀ। ਇਹ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਤਕ ਜਾਰੀ ਰਹੇਗਾ।