ਚੰਡੀਗੜ੍ਹ, 31 ਮਈ-ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਆਪਣੇ ਪਰਿਵਾਰ ਸਣੇ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਨਤਮਸਤਕ ਹੋਈ। ਕੰਗਨਾ ਪਹਿਲੀ ਵਾਰ ਹਰਿਮੰਦਰ ਸਾਹਿਬ ਆਈ ਤੇ ਉਸ ਨੇ ਇਸ ਧਾਰਮਿਕ ਯਾਤਰਾ ਸਬੰਧੀ ਤਸਵੀਰਾਂ ਸ਼ੋਸ਼ਲ ਮੀਡੀਆ ’ਤੇ ਵੀ ਸਾਂਝੀਆਂ ਕੀਤੀਆਂ ਹਨ। ਕੰਗਨਾ ਤਿੰਨ ਹਫਤੇ ਪਹਿਲਾਂ ਕਰੋਨਾ ਪਾਜ਼ੇਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਉਹ ਉਤਰੀ ਭਾਰਤ ਪਰਤ ਆਈ ਹੈ। ਦੱਸਣਯੋਗ ਹੈ ਕਿ ਕੰਗਨਾ ਮਨਾਲੀ ਦੀ ਰਹਿਣ ਵਾਲੀ ਹੈ ਤੇ ਉਸ ਨੇ ਇੰਸਟਗਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਹ ਉਤਰੀ ਭਾਰਤ ਵਿਚ ਜੰਮੀ ਪਲੀ ਹੈ ਪਰ ਅੱਜ ਪਹਿਲੀ ਵਾਰ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।