ਮਾਨਸਾ, 8 ਨਵੰਬਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ ‘ਵਾਰ’ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤਾ ਗਿਆ ਹੈ ਤੇ ਲੋਕਾਂ ਇਸ ਨੂੰ ਪਸੰਦ ਕਰ ਰਹੇ ਹਨ। ਇਹ ਗੀਤ ਪੰਜਾਬ ਦੇ ਵੀਰ ਨਾਇਕ ਸਰਦਾਰ ਹਰੀ ਸਿੰਘ ਨਲਵਾ ਲਈ ਗਾਇਆ ਸੀ।