ਨਵੀਂ ਦਿੱਲੀ, 3 ਜਨਵਰੀ

ਸੁਪਰੀਮ ਕੋਰਟ ਨੇ ਅੱਜ ਮਾਮਲੇ ਦੀ ਸੁਣਵਾਈ ਲਈ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਹਰ ਤਰ੍ਹਾਂ ਦੇ ਧਰਮ ਪਰਿਵਰਤਨ ਨੂੰ ਗੈਰ-ਕਾਨੂੰਨੀ ਨਹੀਂ ਕਿਹਾ ਜਾ ਸਕਦਾ। ਸਰਵਉੱਚ ਅਦਾਲਤ ਨੇ ਮੱਧ ਪ੍ਰਦੇਸ਼ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਪ੍ਰਗਟ ਕੀਤੀ, ਜਿਸ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੱਸੇ ਬਿਨਾਂ ਵਿਆਹ ਕਰਨ ਵਾਲੇ ਅੰਤਰਧਰਮ ਵਾਲੇ ਜੋੜਿਆਂ ‘ਤੇ ਮੁਕੱਦਮਾ ਚਲਾਉਣ ‘ਤੇ ਰੋਕ ਲਗਾਉਣ ਦੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ।