ਚੰਡੀਗੜ੍ਹ, 24 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਨਸ਼ਿਆਂ ਦੇ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਹੁਕਮ ਜਸਟਿਸ ਲੀਜ਼ਾ ਗਿੱਲ ਨੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਦਲੀਲਾਂ ਸੁਣਨ ਮਗਰੋਂ ਸੁਣਾਏ। ਮਜੀਠੀਆ ਨੂੰ ਪਹਿਲਾਂ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਗਈ ਸੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਪਿਛਲੀ ਸੁਣਵਾਈ ਦੀ ਤਰੀਕ ’ਤੇ ਜਸਟਿਸ ਗਿੱਲ ਕੋਲ ਪੰਜਾਬ ਸਰਕਾਰ ਨੇ ਪੱਖ ਰੱਖਿਆ ਸੀ ਕਿ ਮਜੀਠੀਆ ਨੇ ਜਾਂਚ ‘ਚ ਸਹਿਯੋਗ ਨਹੀਂ ਦਿੱਤਾ।