ਬੰਗਲੁਰੂ:ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਸ ਦੀ ਟੀਮ ਟੋਕੀਓ ਓਲੰਪਿਕ ਵਿੱਚ ਤਗਮਾ ਜਿੱਤਣ ਲਈ ਕੋਈ ਕਸਰ ਨਹੀਂ ਛੱਡੇਗੀ ਅਤੇ ਉਸ ਨੇ ਇਹ ਪ੍ਰਾਪਤੀ ਦੇਸ਼ ਦੇ ਕਰੋਨਾ ਯੋਧਿਆਂ ਨੂੰ ਸਮਰਪਿਤ ਕਰਨ ਦਾ ਅਹਿਦ ਲਿਆ। ਉਸ ਨੇ ਕਿਹਾ, ‘‘ਅਸੀਂ ਟੋਕੀਓ ਓਲੰਪਿਕ ਲਈ ਸਖ਼ਤ ਮਿਹਨਤ ਕਰ ਰਹੇ ਹਾਂ ਅਤੇ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਤਗਮਾ ਜਿੱਤਣ ਦਾ ਵਾਅਦਾ ਕਰਦੇ ਹਾਂ।’’ ਉਸ ਨੇ ਕਿਹਾ, ‘‘ਜੇ ਅਸੀਂ ਤਗਮਾ ਜਿੱਤਦੇ ਹਾਂ ਤਾਂ ਅਸੀਂ ਇਸ ਨੂੰ ਆਪਣੇ ਦੇਸ਼ ਦੇ ਅਸਲ ਨਾਇਕਾਂ ਡਾਕਟਰਾਂ ਅਤੇ ਪਹਿਲੀ ਕਤਾਰ ਦੇ ਵਰਕਰਾਂ ਨੂੰ ਸਮਰਪਿਤ ਕਰਨਾ ਚਾਹਾਂਗੇ, ਜਿਨ੍ਹਾਂ ਨੇ ਇਸ ਮੁਸ਼ਕਲ ਘੜੀ ਵਿੱਚ ਸਾਡੇ ਦੇਸ਼ ਦੇ ਲੱਖਾਂ ਲੋਕਾਂ ਦੀ ਜਾਨ ਬਚਾਈ।’’