ਅਹਿਮਦਾਬਾਦ (ਗੁਜਰਾਤ), 2 ਜੂਨ
ਅੱਜ ਇਥੇ ਕਾਂਗਰਸ ਦੇ ਸਾਬਕਾ ਨੇਤਾ ਹਾਰਦਿਕ ਪਟੇਲ, ਜੋ ਕਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਟੜ ਆਲੋਚਕ ਸਨ, ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਟਵੀਟ ਕੀਤਾ ਕਿ ਉਹ ਪ੍ਰਧਾਨ ਮੰਤਰੀ ਦੇ ਸਿਪਾਹੀ ਵਾਂਗ ਕੰਮ ਕਰਨਗੇ ਤੇ ਨਵਾਂ ਅਧਿਆਏ ਸ਼ੁਰੂ ਕਰਨਗੇ।