ਅਹਿਮਦਾਬਾਦ, 19 ਮਈ
ਕਾਂਗਰਸ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਗੁਜਰਾਤ ਵਿਚ ਸੱਤਾਧਾਰੀ ਭਾਜਪਾ ਜਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਟੇਲ (28) ਨੇ ਦਾਅਵਾ ਕੀਤਾ ਕਿ ਕਾਂਗਰਸ ਕੋਲ ਕੋਈ ਵਿਜ਼ਨ ਨਹੀਂ ਹੈ ਅਤੇ ਪਾਰਟੀ ਦੇ ਆਗੂ ਗੁਜਰਾਤੀ ਲੋਕਾਂ ਪ੍ਰਤੀ ਪੱਖਪਾਤੀ ਹਨ। ਇਸ ਸਾਲ ਦੇ ਅੰਤ ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ ਹੋਣੀਆਂ ਹਨ।