ਮੁੰਬਈ, 30 ਦਸੰਬਰ
ਫ਼ਵਾਦ ਖ਼ਾਨ ਅਤੇ ਮਾਹਿਰਾ ਖ਼ਾਨ ਦੀ ਅਦਾਕਾਰੀ ਵਾਲੀ ਪਾਕਿਸਤਾਨੀ ਫਿਲਮ ‘ਦਿ ਲੀਜੈਂਡ ਆਫ ਮੌਲਾ ਜੱਟ’ ਦੀ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ 13 ਅਕਤੂਬਰ ਨੂੰ ਰਿਲੀਜ਼ ਹੋਈ ਇਹ ਫਿਲਮ ਅੱਜ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣੀ ਸੀ ਪਰ ਇਸ ਦੇ ਹੁਣ ਭਾਰਤ ਵਿੱਚ ਰਿਲੀਜ਼ ਲਈ ਕੋਈ ਹੋਰ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਇਹ ਇਕ ਕਰੋੜ ਡਾਲਰ ਕਮਾ ਕੇ ਹੁਣ ਤੱਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਪਾਕਿਸਤਾਨੀ ਫਿਲਮ ਬਣ ਗਈ ਹੈ। ਭਾਰਤ ਵਿੱਚ ਰਿਲੀਜ਼ ਹੋਣ ਵਾਲੀ ਆਖਰੀ ਪਾਕਿਸਤਾਨੀ ਫਿਲਮ ‘ਬੋਲ’ (2011) ਸੀ, ਜਿਸ ਵਿੱਚ ਮਾਹਿਰਾ ਸੀ।