ਨਵੀਂ ਦਿੱਲੀ, 17 ਮਾਰਚ

ਕਲਾਸ ਰੂਮਾਂ ਵਿੱਚ ਹਿਜਾਬ ਪਾਉਣ ਦੀ ਮੰਗ ਕਰਦੀਆਂ ਪਟੀਸ਼ਨਾਂ ਕਰਨਾਟਕ ਹਾਈ ਕੋਰਟ ਵੱਲੋਂ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਸੱਜਰੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਹੈ। ਹਾਈ ਕੋੋਰਟ ਨੇ ਪਿਛਲੇ ਦਿਨੀਂ ਸੁਣਾੲੇ ਫੈਸਲੇ ਵਿਚ ਕਿਹਾ ਸੀ ਕਿ ਹਿਜਾਬ ਇਸਲਾਮ ਦਾ ਜ਼ਰੂਰੀ ਹਿੱਸਾ ਨਹੀਂ ਹੈ। ਸਜੀਦਾ ਬੇਗ਼ਮ ਵੱਲੋਂ ਦਾਇਰ ਸੱਜਰੀ ਪਟੀਸ਼ਨ ਵਿੱਚ ਉਸ ਨੇ ਕੇਸ ਵਿੱਚ ਧਿਰ ਬਣਾਏ ਜਾਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਸਿਖਰਲੀ ਅਦਾਲਤ ਵੱਲੋਂ ਹੋਲੀ ਦੀਆਂ ਛੁੱਟੀਆਂ ਮਗਰੋਂ ਕੇਸ ’ਤੇ ਸੁਣਵਾਈ ਕੀਤੀ ਜਾਣੀ ਹੈ।