ਨਵੀਂ ਦਿੱਲੀ, 24 ਮਾਰਚ
ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਤੁਰੰਤ ਸੁਣਵਾਈ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ, ਜਿਸ ਵਿੱਚ ਕਲਾਸਰੂਮਾਂ ਅੰਦਰ ਹਿਜਾਬ ਪਹਿਨਣ ਦੀ ਇਜਾਜ਼ਤ ਮੰਗਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਹਿਜਾਬ ਇਸਲਾਮ ਅੰਦਰ ਜ਼ਰੂਰੀ ਧਾਰਮਿਕ ਲਿਬਾਸ ਦਾ ਹਿੱਸਾ ਨਹੀਂ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਸੀਨੀਅਰ ਵਕੀਲ ਦੇਵਦੱਤ ਕਾਮਤ ਦੀ ਬੇਨਤੀ ਨੂੰ ਰੱਦ ਕਰ ਦਿੱਤਾ। ਕਾਮਤ ਨੇ ਕਿਹਾ ਸੀ ਪ੍ਰੀਖਿਆਵਾਂ ਚੱਲ ਰਹੀਆਂ ਹਨ ਤੇ ਸੁਪਰੀਮ ਕੋਰਟ ਪਟੀਸ਼ਨਾਂ ’ਤੇ ਤੁਰੰਤ ਸੁਣਵਾਈ ਕਰੇ।