ਸ਼ਿਮਲਾ, 2 ਨਵੰਬਰ

ਹਿਮਾਚਲ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਨੂੰ ਝਟਕਾ ਦਿੰਦਿਆਂ ਵਿਰੋਧੀ ਧਿਰ ਕਾਂਗਰਸ ਨੇ ਤਿੰਨੇ ਵਿਧਾਨ ਸਭਾ ਸੀਟਾਂ ਫਤਹਿਪੁਰ, ਅਰਕੀ ਅਤੇ ਜੁਬਲ-ਕੋਟਖਾਈ ਅਤੇ ਮੰਡੀ ਲੋਕ ਸਭਾ ਸੀਟ ’ਤੇ ਜਿੱਤ ਹਾਸਲ ਕੀਤੀ ਹੈ। ਚਾਰੇ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ 30 ਅਕਤੂਬਰ ਨੂੰ ਵੋਟਾਂ ਪਈਆਂ ਸਨ। ਚੋਣ ਕਮਿਸ਼ਨ ਵੱਲੋਂ ਮੰਗਲਵਾਰ ਨੂੰ ਐਲਾਨੇ ਨਤੀਜਿਆਂ ਅਨੁਸਾਰ, ਕਾਂਗਰਸ ਨੇ ਫਤਿਹਪੁਰ ਅਤੇ ਅਰਕੀ ਸੀਟਾਂ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ , ਜਦੋਂ ਕਿ ਜੁਬਲ ਕੋਟਖਾਈ ਸੀਟ ਭਾਜਪਾ ਤੋਂ ਖੋਹ ਲਈ ਹੈ। ਮੰਡੀ ਲੋਕ ਸਭਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਅਤੇ ਕਾਂਗਰਸ ਉਮੀਦਵਾਰ ਪ੍ਰਤਿਭਾ ਸਿੰਘ ਨੇ ਆਪਣੇ ਵਿਰੋਧੀ ਭਾਜਪਾ ਉਮੀਦਵਾਰ ਕੌਸ਼ਲ ਠਾਕੁਰ ਨੂੰ ਸ਼ਿਕਸਤ ਦਿੱਤੀ ਹੈ।