ਕੁੱਲੂ, 12 ਅਗਸਤ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਕਾਰ ਉੱਤੇ ਪੱਥਰ ਅਤੇ ਚੱਟਾਨਾਂ ਡਿੱਗਣ ਕਾਰਨ ਛੇ ਸਾਲਾ ਬੱਚੇ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਦੋ ਬੱਚਿਆਂ ਸਮੇਤ ਪਰਿਵਾਰ ਦੇ ਚਾਰ ਮੈਂਬਰ ਆਪਣੀ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ ਕਿ ਅਚਾਨਕ ਕਾਰ ’ਤੇ ਪੱਥਰ ਅਤੇ ਚੱਟਾਨਾਂ ਡਿੱਗੇ। ਚਾਰਾਂ ਨੂੰ ਤੁਰੰਤ ਮੰਡੀ ਦੇ ਜ਼ੋਨਲ ਹਸਪਤਾਲ ਲਿਜਾਇਆ ਗਿਆ, ਜਿੱਥੇ 6 ਸਾਲਾ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦ ਕਿ ਦੂਜੇ ਬੱਚੇ ਦੇ ਸੱਟਾਂ ਲੱਗੀਆਂ। ਹਾਦਸੇ ਵਿੱਚ ਬੱਚਿਆਂ ਦੇ ਮਾਪੇ ਵੀ ਜ਼ਖ਼ਮੀ ਹੋ ਗਏ। ਪਰਿਵਾਰ ਸੁੰਦਰਨਗਰ ਦਾ ਰਹਿਣ ਵਾਲਾ ਹੈ ਅਤੇ ਉਹ ਕੁੱਲੂ ਤੋਂ ਆ ਰਹੇ ਸਨ।