ਸ਼ਿਮਲਾ, 17 ਜੂਨ

ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹਾ ਕਿਨੌਰ ਵਿੱਚ ਸ਼ੁੱਕਰਵਾਰ ਰਾਤ ਨੂੰ 3.1 ਦੀ ਸ਼ਿੱਦਤ ਵਾਲਾ ਭੂਚਾਲ ਆਇਆ। ਮੌਸਮ ਵਿਭਾਗ ਨੇ ਕਿਹਾ ਕਿ ਕਿਸੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਵਿਭਾਗ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਕਿਨੌਰ ਜ਼ਿਲ੍ਹੇ ਵਿਚ ਜ਼ਮੀਨ ਅੰਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਰਾਤ 11.32 ਵਜੇ ਆਏ ਭੂਚਾਲ ਦੇ ਝਟਕੇ ਕਿਨੌਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਮਹਿਸੂਸ ਕੀਤੇ ਗਏ।