ਸ਼ਿਮਲਾ,24 ਜਨਵਰੀ
ਇਥੇ ਬੀਤੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਫਬਾਰੀ ਤੇ ਤੇਜ਼ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਿਮਾਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ 731 ਸੜਕਾਂ ਬੰਦ ਹੋ ਗਈਆਂ ਹਨ ਜਿਨ੍ਹਾਂ ਨੂੰ ਆਵਾਜਾਈ ਲਈ ਖੋਲ੍ਹਣ ਲਈ ਯਤਨ ਤੇਜ਼ ਹੋ ਗਏ ਹਨ। ਇਥੋਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹੋਰ ਵਿਭਾਗਾਂ ਨਾਲ ਰਾਬਤਾ ਬਣਾ ਕੇ ਸਮੱਸਿਆਵਾਂ ਹੱਲ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।