ਸ਼ਿਮਲਾ, 12 ਦਸੰਬਰ
ਹਿਮਾਚਲ ਪ੍ਰਦੇਸ਼ ਦੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਹੈ ਕਿ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿੱਚ ਸੱਤਾ ਹਾਸਲ ਕਰਨ ਲਈ ਵਿਧਾਨ ਸਭਾ ਚੋਣਾਂ ਨਹੀਂ ਜਿੱਤੀਆਂ, ਸਗੋਂ ਸੂਬਾ ਵਾਸੀ ਨੂੰ ਭ੍ਰਿਸ਼ਟਾਚਾਰ-ਮੁਕਤ ਤੇ ਪਾਰਦਰਸ਼ੀ ਸਰਕਾਰ ਦੇਣ ਲਈ ਸੱਤਾ ਹਾਸਲ ਕੀਤੀ ਹੈ। ਸਕੱਤਰਰੇਤ ਵਿੱਚ ਅਹੁਦਾ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਜਾਵੇਗੀ।