ਅਗਰਤਲਾ, 16 ਫਰਵਰੀ

ਤ੍ਰਿਪੁਰਾ ਦੀ 60 ਮੈਂਬਰੀ ਵਿਧਾਨ ਸਭਾ ਲਈ ਵੋਟਾਂ ਦੌਰਾਨ ਅੱਜ ਹਿੰਸਾ ਦੇ ਬਾਵਜੂਦ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ। ਚੋਣ ਅਧਿਕਾਰੀ ਨੇ ਕਿਹਾ ਕਿ ਸ਼ਾਮ 4 ਵਜੇ ਤੱਕ 81.1 ਫੀਸਦੀ ਪੋਲਿੰਗ ਦਰਜ ਕੀਤੀ ਗਈ। ਮੁੱਖ ਚੋਣ ਅਧਿਕਾਰੀ (ਸੀਈਓ) ਜੀ. ਕਿਰਨਕੁਮਾਰ ਦਿਨਕਰਰਾਓ ਨੇ ਦੱਸਿਆ ਕਿ ਪੋਲਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੀ। ਵੋਟਰਾਂ, ਖਾਸ ਕਰਕੇ ਔਰਤਾਂ ਵਿੱਚ ਉਤਸ਼ਾਹ ਵੇਖਣਯੋਗ ਹੈ।