ਚੰਡੀਗੜ੍ਹ, 14 ਜੁਲਾਈ
ਹੁਸ਼ਿਆਰਪੁਰ ਵਿੱਚ ਅੱਜ ਸਵੇਰੇ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਸ਼ੇਰਗੜ੍ਹ ਬਾਈਪਾਸ ਨੇੜੇ ਪਲਟ ਗਈ। ਦਰਅਸਲ ਸਕੂਟਰ ਨੂੰ ਬਚਾਉਂਦਾ ਚਾਲਕ ਸੰਤੁਲਨ ਗੁਆ ਬੈਠਾ ਤੇ ਬੱਸ ਬੇਕਾਬੂ ਹੋ ਕੇ ਪਲਟ ਗਈ। ਰਾਹਤ ਵਾਲੀ ਗੱਲ ਇਹ ਹੈ ਕਿ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਤੇ ਇਕ-ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ।