ਜੰਮੂ, 31 ਦਸੰਬਰ
ਜੰਮੂ-ਕਸ਼ਮੀਰ ਪੁਲੀਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਅੱਜ ਦਾਅਵਾ ਕੀਤਾ ਹੈ ਕਿ ਹੈਦਰਪੁਰਾ ਕਾਰਵਾਈ ਪੂਰੀ ਤਰ੍ਹਾਂ ‘ਪਾਰਦਰਸ਼ੀ’ ਸੀ ਅਤੇ ਸਿਆਸੀ ਆਗੂ, ਜੋ ਫੋਰਸ ਨੂੰ ਦਿੱਤੀ ਗਈ ‘ਕਲੀਨ ਚਿੱਟ’ ‘ਤੇ ਸਵਾਲ ਉਠਾ ਰਹੇ ਹਨ, ਉਨ੍ਹਾਂ ਨੂੰ ਜਾਂਚ ਕਮੇਟੀ ਅੱਗੇ ਸਬੂਤ ਪੇਸ਼ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ,‘ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਹੈਦਰਪੁਰਾ ਅਪਰੇਸ਼ਨ ਪੂਰੀ ਤਰ੍ਹਾਂ ਪਾਰਦਰਸ਼ੀ ਸੀ। ਜੇ ਉਨ੍ਹਾਂ ਕੋਲ ਕੋਈ ਸਬੂਤ ਹਨ ਤਾਂ ਉਹ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਕਰਨ।’